Loading...

ਕਣਕ ਝੋਨੇ ਤੋਂ ਵੱਧ ਫਾਇਦਾ ਦਿੰਦੀ ਸੋਇਆਬੀਨ ਦੀ ਖੇਤੀ !

crops

ਚੰਡੀਗੜ੍ਹ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢ ਕੇ ਵੰਨ-ਸੁਵੰਨਤਾ ਲਿਆਉਣ ਅਤੇ ਕਿਸਾਨੀ ਦੀ ਆਰਥਿਕਤਾ ਮਜ਼ਬੂਤ ਕਰਨ ਦੇ ਮਿਸ਼ਨ ਨਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਿਸਾਨਾਂ ਨੂੰ ਸੋਇਆਬੀਨ ਦਾ ਬੀਜ ਮੁਫਤ ਦੇ ਕੇ 60 ਏਕੜ ਰਕਬੇ ਅੰਦਰ ਕਾਸ਼ਤ ਕਰਵਾਈ ਗਈ। ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ਡਿਪਟੀ ਡਾਇਰੈਕਟਰ ਡਾ. ਜੁਗਰਾਜ ਸਿੰਘ ਨੇ ਕਿਹਾ ਕਿ ਦਾਲਾਂ ਦਾ ਕਿਸਾਨੀ ਵਿੱਚ ਬਹੁਤ ਵੱਡਾ ਮਹੱਤਵ ਹੈ ਅਤੇ ਇਨ੍ਹਾਂ ਦੀ ਕਾਸ਼ਤ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਜਿਸ ਨਾਲ ਕਿਸਾਨਾਂ ਨੂੰ ਹੋਰ ਰਸਾਇਣਕ ਖਾਦਾਂ ਦਾ ਇਸਤੇਮਾਲ ਘੱਟ ਮਾਤਰਾ ਵਿੱਚ ਕਰਨ ਦੀ ਲੋੜ ਪੈਂਦੀ ਹੈ।
ਬੁਲਾਰਿਆਂ ਨੇ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਨੇ ਸੋਇਆਬੀਨ ਦੀ ਕਾਸ਼ਤ ਵਾਲੇ ਖੇਤਾਂ ਦੀ ਉਪਜ 4000 ਰੁਪਏ ਪ੍ਰਤੀ ਕੁਇੰਟਲ ਖਰੀਦਣ ਦੀ ਹਾਮੀ ਭਰੀ ਸੀ ਜਦੋਂ ਕਿ ਕਿਸਾਨਾਂ ਨੂੰ ਖੁੱਲ੍ਹੀ ਮੰਡੀ ਵਿੱਚ ਇਸ ਦੀ ਪ੍ਰਤੀ ਕੁਇੰਟਲ 5000 ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ ਅਤੇ ਕਿਸਾਨ ਜਿਵੇਂ ਚਾਹੁਣ ਆਪਣੀ ਉਪਜ ਵੇਚ ਸਕਦੇ ਹਨ।

Newsletter

Get our products/news earlier than others, let’s get in touch.