Loading...

ਕਾਂਗਰਸ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹੰਸ ਰਾਜ ਹੰਸ

ਅਕਾਲੀ ਦਲ ਛੱਡ ਕੇ ਕਾਂਗਰਸ ਨਾਲ ਹੱਥ ਮਿਲਾਉਣ ਵਾਲੇ ਹੰਸ ਰਾਜ ਹੰਸ ਹੁਣ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਹੰਸ ਰਾਜ ਹੰਸ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਦਿੱਲੀ ‘ਚ ਪਾਰਟੀ ਜੁਆਇਨ ਕਰਵਾਈ ਹੈ। ਹੰਸ ਰਾਜ ਹੰਸ ਟਿਕਟ ਦੇ ਦਾਅਵੇਦਾਰ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲ ਰਹੀ ਸੀ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਵੀ ਹੰਸ ਤੋਂ ਨਾਰਾਜ਼ ਚੱਲ ਰਹੇ ਸਨ।
ਦੱੱਸਣਯੋਗ ਹੈ ਕਿ ਕਾਂਗਰਸ ਵਲੋਂ ਹੰਸ ਰਾਜ ਹੰਸ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ। ਜਿਸ ਦੇ ਚੱਲਦੇ ਉਨ੍ਹਾਂ ਕਾਂਗਰਸ ਪਾਰਟੀ ਵਲੋਂ ਦੂਰੀ ਬਣਾਈ ਹੋਈ ਸੀ।

Newsletter

Get our products/news earlier than others, let’s get in touch.