Loading...

ਮੁੱਖ ਮੰਤਰੀ ਨੇ ਵਿਸ਼ਵ ਕੱਪ ਜਿੱਤਣ ਤੇ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਵਧਾਈ

15 ਸਾਲ ਦੇ ਬਾਅਦ ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤ ਕੇ ਰਚਿਆ ਇਤਿਹਾਸ

ਚੰਡੀਗੜ੍ (ਪੀ ਐਨ ਟੀ ਬਿੳਰੋ) : ਪੰਜਾਬ ਦੇ ਮੁੱਖ ਮੰਤਰੀ ਸ ਪਰਕਾਸ਼ ਸਿੰਘ ਬਾਦਲ ਨੇ ਅੱਜ 15 ਸਾਲ ਦੇ ਬਾਅਦ ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਣ ਲਈ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਵਧਾਈ ਦਿੱਤੀ. ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ 2-1 ਨਾਲ ਬੈਲਜੀਅਮ ਨੂੰ ਹਰਾ ਕੇ ਭਾਰਤੀ ਟੀਮ ਦੀ ਸ਼ਾਨਦਾਰ ਜਿੱਤ ਦੀ ਸ਼ਲਾਘਾ ਕੀਤੀ. ਮੁੱਖ ਮੰਤਰੀ ਸ ਪਰਕਾਸ਼ ਸਿੰਘ ਨੇ ਕਿਹਾ ਕਿ ਇਹ ਸਾਰੇ ਪੰਜਾਬ ਲਈ ਬਹੁਤ ਸਤਿਕਾਰ ਅਤੇ ਮਾਣ ਵਾਲੀ ਗੱਲ ਹੈ ਕਿ ਕੈਪਟਨ ਸ੍ਰੀ ਹਰਜੀਤ ਸਿੰਘ ਸਮੇਤ ਭਾਰਤੀ ਟੀਮ ‘ਚ ਪੰਜ ਖਿਡਾਰੀ ਸਾਡੇ ਸੂਬੇ ਪੰਜਾਬ ਤੋਂ ਸਨ.

hockey world cup 2016

Newsletter

Get our products/news earlier than others, let’s get in touch.